ਨਵੀਂ ਬਣਾਈ ਗਈ ਬਨੂੜ ਸਬ-ਡਿਵੀਜ਼ਨ ਦੀ ਪਹਿਲੀ ਐਸ.ਡੀ.ਐਮ. ਵਜੋਂ ਡਾ. ਅੰਕਿਤਾ ਕਾਂਸਲ ਨੇ ਸੰਭਾਲਿਆ ਅਹੁਦਾ - News On Radar India
News around you

ਨਵੀਂ ਬਣਾਈ ਗਈ ਬਨੂੜ ਸਬ-ਡਿਵੀਜ਼ਨ ਦੀ ਪਹਿਲੀ ਐਸ.ਡੀ.ਐਮ. ਵਜੋਂ ਡਾ. ਅੰਕਿਤਾ ਕਾਂਸਲ ਨੇ ਸੰਭਾਲਿਆ ਅਹੁਦਾ

ਰਾਜਪੁਰਾ ਦੀ ਵਿਧਾਇਕਾ ਸ੍ਰੀਮਤੀ ਨੀਨਾ ਮਿੱਤਲ, ਜਿਨ੍ਹਾਂ ਨੇ ਬਨੂੜ ਨੂੰ ਸਬ-ਤਹਿਸੀਲ ਤੋਂ ਸਬ-ਡਿਵੀਜ਼ਨ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ., ਉਨ੍ਹਾਂਨੇ ਡਾ. ਕਾਂਸਲ ਨੂੰ ਵਧਾਈ ਦਿੱਤੀ

1

ਬਨੂੜ  (ਐਸ.ਏ.ਐਸ. ਨਗਰ) : ਪੀ.ਸੀ.ਐਸ. ਅਧਿਕਾਰੀ ਡਾ. ਅੰਕਿਤਾ ਕਾਂਸਲ  (2024 ਬੈਚ)   ਨੇ ਨਵੀਂ ਬਣਾਈ ਗਈ ਬਨੂੜ ਸਬ-ਡਿਵੀਜ਼ਨ ਦੀ ਪਹਿਲੀ ਸਬ ਡਿਵੀਜ਼ਨਲ ਮੈਜਿਸਟ੍ਰੇਟ (ਐਸ.ਡੀ.ਐਮ.) ਵਜੋਂ ਕਲ ਸ਼ੁਕਰਵਾਰ  ਆਪਦਾ ਆਹੁਦਾ  ਸੰਭਾਲ ਲਿੱਤਾ । ਉਹ ਇਸਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਐਸ.ਏ.ਐਸ. ਨਗਰ ਵਿਖੇ ਸਹਾਇਕ ਕਮਿਸ਼ਨਰ (ਜਨਰਲ) ਵਜੋਂ ਵੀ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ।

ਪੰਜਾਬ ਸਿਵਲ ਸੇਵਾਵਾਂ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਡਾ. ਕਾਂਸਲ ਨੇ ਸਾਲ 2012 ਤੋਂ ਐਕਸਾਈਜ਼ ਅਤੇ ਟੈਕਸੇਸ਼ਨ ਵਿਭਾਗ ਵਿੱਚ ਸੇਵਾ ਨਿਭਾਈ ਅਤੇ ਬਾਅਦ ਵਿੱਚ ਸਹਾਇਕ ਐਕਸਾਈਜ਼ ਅਤੇ ਟੈਕਸੇਸ਼ਨ ਕਮਿਸ਼ਨਰ ਵਜੋਂ ਤਰੱਕੀ ਪ੍ਰਾਪਤ ਕੀਤੀ। ਉਨ੍ਹਾਂ ਨੇ ਸਾਲ 2009 ਵਿੱਚ ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਤੋਂ ਐੱਮ.ਬੀ.ਬੀ.ਐੱਸ. ਦੀ ਡਿਗਰੀ ਹਾਸਲ ਕੀਤੀ।

ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਡਾ. ਅੰਕਿਤਾ ਕਾਂਸਲ ਨੇ ਕਿਹਾ ਕਿ ਬਨੂੜ ਦੀ ਪਹਿਲੀ ਐਸ.ਡੀ.ਐਮ. ਬਣਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਇਲਾਕੇ ਦੇ ਲੋਕਾਂ ਨੂੰ ਸੁਵਿਧਾਵਾਂ ਪ੍ਰਦਾਨ ਕਰਨ ਲਈ ਲੋੜੀਂਦੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਪ੍ਰਭਾਵਸ਼ਾਲੀ ਪ੍ਰਸ਼ਾਸਨ ਨੂੰ ਯਕੀਨੀ ਬਣਾਉਣਾ ਉਨ੍ਹਾਂ ਦੀ ਪਹਿਲ ਹੋਵੇਗੀ।

ਰਾਜਪੁਰਾ ਦੀ ਵਿਧਾਇਕਾ ਸ੍ਰੀਮਤੀ ਨੀਨਾ ਮਿੱਤਲ, ਜਿਨ੍ਹਾਂ ਨੇ ਬਨੂੜ ਨੂੰ ਸਬ-ਤਹਿਸੀਲ ਤੋਂ ਸਬ-ਡਿਵੀਜ਼ਨ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ, ਨੇ ਡਾ. ਕਾਂਸਲ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ‘ਤੇ ਵਧਾਈ ਦਿੱਤੀ।

ਵਿਧਾਇਕਾ ਨੇ ਉਮੀਦ ਜਤਾਈ ਕਿ ਇਹ ਨੌਜਵਾਨ ਅਧਿਕਾਰੀ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਲੋਕ ਹਿੱਤ ਵਿੱਚ ਆਪਣੀ ਜ਼ਿੰਮੇਵਾਰੀ ਨਿਭਾਉਣਗੇ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਨੇ ਡਾ. ਅੰਕਿਤਾ ਕਾਂਸਲ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ‘ਤੇ ਵਧਾਈ ਦਿੰਦਿਆਂ ਕਿਹਾ ਕਿ ਬਨੂੜ ਸਬ-ਡਿਵੀਜ਼ਨ ਦੇ ਗਠਨ ਨਾਲ ਪ੍ਰਸ਼ਾਸਨਿਕ ਢਾਂਚਾ ਹੋਰ ਮਜ਼ਬੂਤ ਹੋਵੇਗਾ ਅਤੇ ਇਲਾਕੇ ਦੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਭਰੋਸਾ ਜਤਾਇਆ ਕਿ ਡਾ. ਕਾਂਸਲ ਲੋਕ ਭਲਾਈ ਪ੍ਰਤੀ ਸੰਵੇਦਨਸ਼ੀਲਤਾ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ।

You might also like

Leave A Reply

Your email address will not be published.

Join WhatsApp Group