ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ - News On Radar India
News around you

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

ਮੀਤ ਹੇਅਰ ਦੇ ਉਪਰਾਲੇ ਸਦਕਾ ਸਰਕਾਰੀ ਸਕੂਲਾਂ ਦੇ 1100 ਵਿਦਿਆਰਥੀਆਂ ਨੇ ਪਹਿਲੀ ਵਾਰ ਸਟੇਡੀਅਮ ਅੰਦਰ ਟੈਸਟ ਮੈਚ ਵੇਖਿਆ

ਮੀਤ ਹੇਅਰ ਤੇ ਸ਼ੁਭਮਨ ਗਿੱਲ ਦੇ ਪਿਤਾ ਨੇ ਵਿਦਿਆਰਥੀਆਂ ਨਾਲ ਯੁਵਰਾਜ ਸਿੰਘ ਸਟੈਂਡ ਅੰਦਰ ਬੈਠ ਕੇ ਮੈਚ ਵੇਖਿਆ

26

ਨਿਊ  ਚੰਡੀਗੜ੍ਹ  : ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਸਕੱਤਰ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਸੱਦੇ ਉੱਤੇ ਅੱਜ ਬਰਨਾਲਾ ਦੇ ਸਰਕਾਰੀ ਸਕੂਲਾਂ ਦੇ 1,100 ਵਿਦਿਆਰਥੀਆਂ ਨੇ ਨਿਊ ਚੰਡੀਗੜ੍ਹ ਸਥਿਤ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿਖੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ। ਮੀਤ ਹੇਅਰ ਅਤੇ ਭਾਰਤੀ ਕਪਤਾਨ ਸ਼ੁਭਮਨ ਗਿੱਲ ਦੇ ਪਿਤਾ ਲਖਵਿੰਦਰ ਸਿੰਘ ਗਿੱਲ ਨੇ ਵਿਦਿਆਰਥੀਆਂ ਨਾਲ ਯੁਵਰਾਜ ਸਿੰਘ ਸਟੈਂਡ ਅੰਦਰ ਬੈਠ ਕੇ ਮੈਚ ਵੇਖਿਆ। ਭਾਰਤ ਨੇ ਇਹ ਟੈਸਟ ਮੈਚ ਇਕ ਪਾਰੀ ਅਤੇ 300 ਦੌੜਾਂ ਨਾਲ ਜਿੱਤਿਆ।

ਦੱਸਿਆ ਗਿਆ ਹੈ ਕਿ  ਬਰਨਾਲਾ ਦੇ ਸਕੂਲ ਆਫ਼ ਐਮੀਨੈਂਸ ਅਤੇ ਵੱਖ-ਵੱਖ ਸਰਕਾਰੀ ਸਕੂਲਾਂ ਦੇ 1,100 ਵਿਦਿਆਰਥੀਆਂ ਨੇ ਅੱਜ ਕ੍ਰਿਕਟ ਸਟੇਡੀਅਮ ਅੰਦਰ ਪੂਰਾ ਦਿਨ ਰੰਗ ਬੰਨ੍ਹੀ ਰੱਖਿਆ ਅਤੇ ਨਿਰੰਤਰ ਤਾੜੀਆਂ ਦੀ ਗੜਗੜਾਹਟ ਨਾਲ ਖਿਡਾਰੀਆਂ ਦੀ ਹੌਸ਼ਲਾ ਅਫਜਾਈ ਕੀਤੀ। ਯੁਵਰਾਜ ਸਿੰਘ ਸਟੈਂਡ ਵਿੱਚ ਬੈਠੇ ਵਿਦਿਆਰਥੀਆਂ ਨੂੰ ਉਚੇਚੇ ਤੌਰ ਉੱਤੇ ਮਿਲਣ ਗਏ ਮੀਤ ਹੇਅਰ ਨੇ ਵਿਦਿਆਰਥੀਆਂ ਨਾਲ ਬੈਠ ਕੇ ਦੂਜੇ ਸੈਸ਼ਨ ਦੀ ਖੇਡ ਦਾ ਆਨੰਦ ਮਾਣਿਆ। ਵਿਦਿਆਰਥੀ ਬਹੁਤ ਉਤਸ਼ਾਹਤ ਸਨ ਜਿਨ੍ਹਾਂ ਹੱਥਾਂ ਵਿੱਚ ਖਿਡਾਰੀਆਂ ਤੇ ਟੀਮ ਦੇ ਸਪੋਰਟ ਵਿੱਚ ਬੈਨਰ, ਪੋਸਟਰ ਬਣਾਏ ਹੋਏ ਸਨ।ਸਾਰੇ ਵਿਦਿਆਰਥੀ ਉਹ ਸਨ, ਜੋ ਪਹਿਲੀ ਵਾਰ ਸਟੇਡੀਅਮ ਅੰਦਰ ਮੈਚ ਵੇਖਣ ਆਏ ਸਨ। ਵਿਦਿਆਰਥੀਆਂ ਨੇ ਮੀਤ ਹੇਅਰ ਅਤੇ ਪੀਸੀਏ ਦਾ ਵਿਸ਼ੇਸ਼ ਧੰਨਵਾਦ ਕੀਤਾ। ਵਿਦਿਆਰਥੀਆਂ ਨੇ ਸ਼ੁਭਮਨ ਗਿੱਲ ਦੇ ਪਿਤਾ ਤੋਂ ਪੋਸਟਰਾਂ ਉੱਪਰ ਆਟੋਗ੍ਰਾਫ ਵੀ ਲਏ।                                                                                    (ਡੀ ਪੀ ਆਰ ਦੇ ਇਨਪੁਟ ਨਾਲ)      

You might also like

Comments are closed.

Join WhatsApp Group