ਅਸਲੀ ਦੌਲਤ ਗੁਰੂ ਦੇ ਚਰਣਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ – ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਗੁਰੂਦੁਆਰਾ ਸ਼੍ਰੀ ਨਾਨਕਸਰ ਸਾਹਿਬ ਵਿੱਚ ਸਮਾਗਮ ਦੇ ਸਮਾਪਨ ਸਮਾਰੋਹ ਨੂੰ ਕੀਤਾ ਸੰਬੋਧਿਤ
ਚੰਡੀਗੜ੍ਹ/ਲੁਧਿਆਣਾ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਲੁਧਿਆਣਾ ਦੇ ਗੁਰੂਦਵਾਰਾ ਨਾਨਕਸਰ ਸਾਹਿਬ ਵਿੱਚ ਸਮਾਗਮ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਅਸਲੀ ਦੌਲਤ ਗੁਰੂ ਦੇ ਚਰਣਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ। ਅੱਜ ਦੀ ਭੱਜ-ਦੌੜ ਭਰੀ ਜਿੰਦਗੀ ਵਿੱਚ ਸ਼ਾਂਤੀ ਗੁਰੂ ਦੀ ਸੰਗਤ ਵਿੱਚ ਹੀ ਮਿਲਦੀ ਹੈ।
ਮੁੱਖ ਮੰਤਰੀ ਵੀਰਵਾਰ ਨੂੰ ਪੰਜਾਬ, ਲੁਧਿਆਣਾ ਦੇ ਗੁਰੂਦੁਆਰਾ ਸ਼੍ਰੀ ਨਾਨਕਸਰ ਸਾਹਿਬ ਵਿੱਚ ਆਯੋਜਿਤ ਸਮਾਗਮ ਦੇ ਸਮਾਪਨ ਸਮਾਰੋਹ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ ‘ਤੇ ਬਾਬਾ ਘਾਲਾ ਸਿੰਘ ਜੀ, ਅਨੇਕ ਸੰਤ-ਮਹਾਪੁਰਖ ਅਤੇ ਦੇਸ਼-ਵਿਦੇਸ਼ ਤੋਂ ਪਹੁੰਚੀ ਸਾਧ ਸੰਗਤ ਮੌਜੂਤ ਸੀ।
ਨਾਇਬ ਸਿੰਘ ਸੈਣੀ ਨੇ ਸਮਾਗਮ ਵਿੱਚ ਮੌਜੂਦ ਸੰਗਤ ਨੂੰ ਦੁਰਗਾਸ਼ਟਮੀ ਅਤੇ ਰਾਮਨਵਮੀ ਦੀ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸ਼੍ਰੀ ਨਾਨਕਸਰ ਸਾਹਿਬ ਉਹੀ ਪਵਿੱਤਰ ਸਥਾਨ ਹੈ, ਜਿਸ ਦੀ ਨੀਂਹ ਬਾਬਾ ਨੰਦ ਸਿੰਘ ਜੀ ਮਹਾਰਾਜ ਨੇ ਆਪਣੇ ਕਠੋਰ ਤੱਪ ਨਾਲ ਰੱਖੀ ਸੀ। ਉਨ੍ਹਾਂ ਨੇ ਭਗਤੀ ਦੀ ਉਸ ਜੋਤ ਨੂੰ ਜਲਾਇਆ, ਜਿਸ ਦੀ ਲੋਅ ਅੱਜ ਕਰੋੜਾਂ ਦਿੱਲਾਂ ਨੂੰ ਰੋਸ਼ਨ ਕਰ ਰਹੀ ਹੈ। ਉਨ੍ਹਾਂ ਦੇ ਪਦਚਿਨ੍ਹਾਂ ‘ਤੇ ਚਲਦੇ ਹੋਏ ਬਾਬਾ ਇਸ਼ਰ ਸਿੰਘ ਜੀ ਮਹਾਰਾਜ ਨੇ ਇੱਥੇ ਸੱਤ ਸਾਲਾਂ ਤੱਕ ਏਕਾਂਤਵਾਸ ਵਿੱਚ ਸਿਮਰਨ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਉਨ੍ਹਾਂ ਹੀ ਮਹਾਪੁਰਸ਼ਾਂ ਦੀ ਕਮਾਈ ਦਾ ਫੱਲ ਹੈ ਕਿ ਅੱਜ ਇੱਥੇ ਕਦਮ ਰੱਖਦੇ ਹੀ ਮਨ ਨੂੰ ਬਹੁਤ ਸ਼ਾਂਤੀ ਮਿਲਦੀ ਹੈ।
ਮੁੱਖ ਮੰਤਰੀ ਨੇ ਬਾਬਾ ਇਸ਼ਰ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੀ ਵੀ ਵਧਾਈ ਦਿੱਤੀ ਅਤੇ ਸਾਰਿਆਂ ਨੂੰ ਮਿਲ-ਜੁਲ ਕੇ ਨਫਰਤ ਨੂੰ ਮਿਟਾਉਣ ਅਤੇ ਪ੍ਰੇਮ, ਸੇਵਾ ਤੇ ਸਿਮਰਨ ਦੇ ਮਾਰਗ ‘ਤੇ ਚੱਲਣ ਦੀ ਗੁਰੂ ਚਰਣਾਂ ਵਿੱਚ ਅਰਦਾਸ ਕੀਤੀ। ਉਨ੍ਹਾਂ ਨੇ ਬਾਬਾ ਨਰਾਇਣ ਸਿੰਘ ਜੀ ਦੇ ਚਰਣਾਂ ਵਿੱਚ ਵੀ ਆਪਣੀ ਸ਼ਰਧਾ ਅਰਪਿਤ ਕੀਤੀ ਅਤੇ ਕਿਹਾ ਕਿ ਉਨ੍ਹਾਂ ਦਾ ਜੀਵਨ ਸਾਨੂੰ ਸਿਖਾਉਂਦਾ ਹੈ ਕਿ ਸੇਵਾ ਅਤੇ ਆਦੇਸ਼ ਦਾ ਪਾਲਣ ਕੀ ਹੁੰਦਾ ਹੈ। ਬਾਬਾ ਇਸ਼ਰ ਸਿੰਘ ਜੀ ਦੇ ਇੱਕ ਵਚਨ ‘ਤੇ ਉਨ੍ਹਾਂ ਨੇ ਸੱਤ ਸਾਲਾਂ ਤੱਕ 24 ਕਿਲੋਮੀਟਰ ਦੂਰ ਤੋਂ ਜਲ੍ਹ ਦੀ ਸੇਵਾ ਕੀਤੀ। ਬਿਨ੍ਹਾ ਥਕੇ, ਬਿਨ੍ਹਾ ਰੁਕੇ, ਸਿਰਫ ਗੁਰੂ ਦੀ ਪ੍ਰਸੰਨਤਾ ਦੇ ਲਈ।
ਉਨ੍ਹਾਂ ਨੇ ਸਾਧ ਸੰਗਤ ਨੂੰ ਦਸਿਆ ਕਿ ਇਸ ਵਿਸ਼ਾਲ ਸਥਾਨ ਦਾ ਕੋਈ ਲਿਖਤ ਨਕਸ਼ਾ ਨਹੀਂ ਸੀ। ਇਹ ਤਾਂ ਬਾਬਾ ਨਰਾਇਣ ਸਿੰਘ ਜੀ ਦੇ ਮੁੱਖ ਤੋਂ ਨਿਕਲੇ ਦਿਵਅ ਆਦੇਸ਼ ਅਤੇ ਕਾਰੀਗਰਾਂ ਦੀ ਸ਼ਰਧਾ ਸੀ, ਜਿਸ ਨਾਲ ਇਹ ਸ਼ਾਨਦਾਰ ਗੁਰੂਘਰ ਤਿਆਰ ਹੋਇਆ। ਇਹ ਸਾਬਤ ਕਰਦਾ ਹੈ ਕਿ ਜਦੋਂ ਨੀਅਤ ਸਾਫ ਹੋਵੇ ਅਤੇ ਗੁਰੂ ‘ਤੇ ਪੂਰਾ ਭਰੋਸਾ ਹੋਵੇ, ਤਾਂ ਕੁਦਰਤ ਖੁਦ-ਬ-ਖੁਦ ਰਸਤਾ ਬਣਾਉਂਦੀ ਹੈ। ਉਨ੍ਹਾਂ ਨੇ ਭਵਅ ਸ਼੍ਰੀ ਨਾਨਕਸਰ ਸਾਹਿਬ ਬਣਵਾ ਕੇ ਆਪਣੇ ਗੁਰੂ ਦੇ ਪ੍ਰਤੀ ਜੋ ਸਮਰਪਣ ਦਿਖਾਇਆ, ਉਹ ਇਤਿਹਾਸ ਦੇ ਪੰਨਿਆਂ ਵਿੱਚ ਸੁਨਹਿਰੇ ਅੱਖਰਾਂ ਵਿੱਚ ਦਰਜ ਹੈ।
ਮੁੱਖ ਮੰਤਰੀ ਸੈਣੀ ਨੇ ਇਸ ਪਵਿੱਤਰ ਸਥਾਨ ‘ਤੇ ਕੀਤੀ ਜਾ ਰਹੀ ਭੋਜਨ ਵਿਵਸਥਾ ਦੀ ਪ੍ਰਸੰਸਾਂ ਕਰਦੇ ਹੋਏ ਕਿਹਾ ਕਿ ਇੱਥੇ ਕੋਈ ਸੰਸਥਾਗਤ ਲੰਗਰ ਨਹੀਂ ਬਣਦਾ, ਸਗੋ ਸੰਗਤ ਖੁਦ ਆਪਣੇ ਘਰਾਂ ਤੋਂ ਲੰਗਰ ਬਣਾ ਕੇ ਲਿਆਉਂਦੀ ਹੈ। ਇਹ ਸੱਚੇ ਅਰਥਾਂ ਵਿੱਚ ਸਾਂਝੀਵਾਲਤਾ ਦਾ ਪ੍ਰਤੀਕ ਹੈ। ਇੱਥੇ ਅਮੀਰ-ਗਰੀਬ ਦਾ ਭੇਦ ਮਿੱਟ ਜਾਂਦਾ ਹੈ ਅਤੇ ਸਿਰਫ ਸੰਗਤ ਬਾਕੀ ਰਹਿ ਜਾਂਦੀ ਹੈ। ਉਨ੍ਹਾਂ ਨੇ ਬਾਬਾ ਘਾਲਾ ਸਿੰਘ ਜੀ ਦੀ ਜਿਮੇਵਾਰੀ ਅਤੇ ਨਿਮਰਤਾ ਦੇ ਨਾਲ ਇਸ ਸਥਾਨ ਦੀ ਸੇਵਾ ਕਰਨ ਦੇ ਪੁਨੀਤ ਕੰਮ ਦੀ ਸ਼ਲਾਘਾ ਕੀਤੀ।
ਉਨ੍ਹਾਂ ਨੇ ਦਸਿਆ ਕਿ ਗੁਰੂ ਸਾਹਿਬਾਨ ਅਤੇ ਹੋਰ ਸੰਤ-ਮਹਾਤਮਾਂਵਾਂ, ਅਤੇ ਮਹਾਪੁਰਸ਼ਾਂ ਨੇ ਭੂਲੀ-ਭਟਕੀ ਮਨੁੱਖਤਾ ਨੁੰ ਜੀਵਨ ਦਾ ਸੱਚਾ ਰਸਤਾ ਦਿਖਾਇਆ ਹੈ। ਉਨ੍ਹਾਂ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਹਰਿਆਣਾ ਸਰਕਾਰ ਵੱਲੋਂ ਸੰਤ-ਮਹਾਪੁਰਸ਼ ਸਨਮਾਨ ਵਿਚਾਰ ਪ੍ਰਸਾਰ ਅਤੇ ਪ੍ਰਚਾਰ ਯੋਜਨਾ ਚਲਾਈ ਜਾ ਰਹੀ ਹੈ। ਇਸ ਯੋਜਨਾ ਤਹਿਤ ਸ਼੍ਰੀ ਗੁਰੂ ਨਾਨਕ ਦੇਵ ਜੀ, ਸ਼੍ਰੀ ਗੁਰੂ ਤੇਗ ਬਹਾਦੁਰ ਜੀ, ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਸਮੇਤ ਅਨੇਕ ਸੰਤਾਂ ਤੇ ਮਹਾਪੁਰਸ਼ਾਂ ਦੀ ਜੈਯੰਤੀਆਂ ਰਾਜ ਪੱਧਰ ‘ਤੇ ਮਨਾਈ ਜਾਂਦੀਆਂ ਹਨ। ਨਵੰਬਰ, 2025 ਵਿੱਚ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਮੌਕੇ ਵਿੱਚ ਪੂਰੇ ਸੂਬੇ ਵਿੱਚ ਅਨੇਕ ਪ੍ਰੋਗਰਾਮ ਆਯੋਜਿਤ ਕੀਤੇ ਗਏ।
ਨਾਇਬ ਸਿੰਘ ਸੈਣੀ ਨੇ ਦਸਿਆ ਕਿ ਜੋਤੀਸਰ, ਕੁਰੂਕਸ਼ੇਤਰ ਵਿੱਚ ਬੀਤੀ 25 ਨਵੰਬਰ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਰਾਜ ਪੱਧਰੀ ਸਮਾਗਮ ਆਯੋਜਿਤ ਕੀਤਾ ਗਿਆ। ਇਸ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਸ਼ਾਮਿਲ ਹੋ ਕੇ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸਮਰਪਿਤ ਸਿੱਕੇ, ਡਾਕ ਟਿਕਟ ਅਤੇ ਕਾਫੀ ਟੇਬਲ ਬੁੱਕ ਦਾ ਵਿਮੋਚਨ ਕੀਤਾ ਸੀ।
ਉਨ੍ਹਾਂ ਨੇ ਹਰਿਆਣਾ ਸਰਕਾਰ ਵੱਲੋਂ ਕੀਤੇ ਗਏ ਮਹਤੱਵਪੂਰਣ ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਸਾਲ 1984 ਵਿੱਚ ਹੋਏ ਦੰਗਿਆਂ ਵਿੱਚ ਅਨੇਕ ਸਿੱਖ ਪਰਿਵਾਰਾਂ ਨੇ ਆਪਣਿਆਂ ਨੂੰ ਖੋਹਿਆ ਸੀ। ਸੂਬਾ ਸਰਕਾਰ ਨੇ ਸੂਬੇ ਦੇ ਅਜਿਹੇ 121 ਪਰਿਵਾਰਾਂ ਦੇ ਇੱਕ-ਇੱਕ ਮੈਂਬਰ ਨੂੰ ਨੌਕਰੀ ਦੇਣ ਦਾ ਪ੍ਰਾਵਧਾਨ ਕੀਤਾ ਹੈ, ਜਿੰਨ੍ਹਾਂ ਦੇ ਕਿਸੇ ਮੈਂਬਰ ਦੀ ਜਾਨ ਦੰਗੇ ਵਿੱਚ ਚਲੀ ਗਈ ਸੀ। ਪੰਚਕੂਲਾ ਵਿੱਚ ਬੀਤੇ 24 ਦਸੰਬਰ ਨੂੰ ਵੀਰ ਬਾਲ ਦਿਵਸ ਮੌਕੇ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਸ਼ਾਮਿਲ ਹੋਏ ਅਤੇ ਉਨ੍ਹਾਂ ਨੇ ਆਪਣੇ ਹੱਥਾਂ ਨਾਲ ਦੰਗਾ ਪੀੜਤ ਪਰਿਵਾਰਜਨਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ।
ਸੈਣੀ ਨੇ ਗੁਰੂਆਂ ਦੀ ਯਾਦ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਅੱਗੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਸਿਰਸਾ ਸਥਿਤ ਚੌਧਰੀ ਦੇਵੀਲਾਲ ਯੂਨੀਵਰਸਿਟੀ ਵਿੱਚ ਸ਼੍ਰੀ ਗੁਰੂ ਤੇਗ ਬਹਾਦੁਰ ਜੀ ‘ਤੇ ਖੋਜ ਲਈ ਚੇਅਰ ਸਥਾਪਿਤ ਕੀਤੀ ਗਈ ਹੈ। ਉਨ੍ਹਾਂ ਨੇ ਇਹ ਵੀ ਦਸਿਆ ਕਿ ਬੀਤੇ 11 ਨਵੰਬਰ ਨੂੰ ਗਵਰਨਮੈਂਟ ਪੋਲੀਟੈਕਨਿਕ ਕਾਲਜ, ਅੰਬਾਲਾ ਦਾ ਨਾਮ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਨਾਮ ‘ਤੇ ਕੀਤਾ ਅਿਗਾ, ਟੋਹਾਨਾ-ਜੀਂਦ-ਧਮਤਾਨ ਸਾਹਿਬ ਰੋਡ ਦਾ ਨਾਮ ਸ਼੍ਰੀ ਗੁਰੂ ਤੇਗ ਬਹਾਦੁਰ ਮਾਰਗ ਰੱਖਿਆ ਗਿਆ, ਯਮੁਨਾਨਗਰ ਵਿੱਚ ਬਨਣ ਵਾਲੇ ਮੈਡੀਕਲ ਕਾਲਜ ਦਾ ਨਾਮ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਨਾਮ ‘ਤੇ ਰੱਖਿਆ ਹੈ, ਅਸੰਧ ਦੇ ਕਾਲਜ ਦਾ ਨਾਮ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦੇ ਬਾਬਾ ਫਤਿਹ ਸਿੰਘ ਜੀ ਦੇ ਨਾਮ ‘ਤੇ ਰੱਖਿਆ ਗਿਆ ਹੈ। ਲੱਖਨੌਰ ਸਾਿਹਬ ਵਿੱਚ ਮਾਤਾ ਗੁੱਜਰ ਕੌਰ ਜੀ ਦੇ ਨਾਮ ਨਾਲ ਬੀਐਲਡੀਏ ਕਾਲਜ ਸਥਾਪਿਤ ਕੀਤਾ ਗਿਆ ਹੈ।
ਇੰਨ੍ਹਾਂ ਤੋਂ ਇਲਾਵਾ, ਬੀਤੀ 27 ਅਕਤੂਬਰ ਨੂੰ ਹੀ ਲੋਹਗੜ੍ਹ, ਯਮੁਨਾਨਗਰ ਵਿੱਚ ਬਾਬਾ ਬੰਦਾ ਸਿੰਘ ਬਹਾਦੁਰ ਸਮਾਰਕ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਸ਼੍ਰੀ ਹਜ਼ੂਰ ਸਾਹਿਬ ਗੁਰੂਦੁਆਰਾ, ਸ਼੍ਰੀ ਨਨਕਾਨਾ ਸਾਹਿਬ, ਸ਼੍ਰੀ ਹੇਮਕੁੰਡ ਸਾਹਿਬ ਅਤੇ ਸ਼੍ਰੀ ਪਟਨਾ ਸਾਹਿਬ ਜਾਣ ਵਾਲੇ ਸੂਬੇ ਦੇ ਤੀਰਥ ਯਾਤਰੀਆਂ ਨੂੰ ਮਾਲੀ ਸਹਾਇਤਾ ਦੇਣ ਦੇ ਉਦੇਸ਼ ਨਾਲ ਸਵਰਣ ਜੈਯੰਤੀ ਗੁਰੂ ਦਰਸ਼ਨ ਯਾਤਰਾ ਯੋਜਨਾ ਸ਼ੁਰੂ ਕੀਤੀ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਗੁਰੂ ਸਾਹਿਬਾਨਾਂ ਦੇ ਸਿਦਾਂਤਾਂ ਅਤੇ ਸਿਖਿਆਵਾਂ ਨੂੰ ਜਨ-ਜਨ ਤੱਕ ਪਹੁੰਚਾਉਣ ਦਾ ਕੰਮ ਲਗਾਤਾਰ ਕਰ ਰਹੀ ਹੈ।
ਇਸ ਮੌਕੇ ‘ਤੇ ਸਰਦਾਰ ਬਾਬਾ ਜੋਗਾ ਸਿੰਘ, ਭਾਜਪਾ ਦੇ ਜਿਲ੍ਹਾ ਪ੍ਰਧਾਨ ਡਾ. ਰਾਜੇਂਦਰ ਸ਼ਰਮਾ, ਬਾਬਾ ਹਰਵਿੰਦਰ ਸਿੰਘ ਨਾਨਕਸਰ, ਬਾਬਾ ਅਰਜੁਨ ਸਿੰਘ ਪਟਿਆਲਾ ਵਾਲੇ, ਬਾਬਾ ਮੇਹਰ ਸਿੰਘ ਨਾਨਕਸਰ, ਬਾਬਾ ਗੁਰਚਰਣ ਸਿੰਘ ਦਿੱਲੀ ਵਾਲੇ ਸਮੇਤ ਅਨੇਕ ਮਾਣਯੋਗ ਵਿਅਕਤੀ ਮੌਜੂਦ ਸਨ।