'ਆਪ ਦੀ ਸਰਕਾਰ ਆਪ ਦੇ ਦੁਆਰ' ਮੁਹਿੰਮ ਸੁਵਿਧਾ ਕੈਂਪਾਂ ਦਾ ਆਮ ਲੋਕਾਂ ਨੂੰ ਲਾਹਾ ਲੈਣ ਦੀ ਅਪੀਲ-ਵਿਧਾਇਕ ਰੰਧਾਵਾ - News On Radar India
News around you

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਸੁਵਿਧਾ ਕੈਂਪਾਂ ਦਾ ਆਮ ਲੋਕਾਂ ਨੂੰ ਲਾਹਾ ਲੈਣ ਦੀ ਅਪੀਲ-ਵਿਧਾਇਕ ਰੰਧਾਵਾ

86
ਪਿੰਡ ਬੈਰਮਾਜਰਾ/ਡੇਰਾਬੱਸੀ :  ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ ਸਰਕਲ ਦੇ ਪਿੰਡ ਬੈਰਮਾਜਰਾ ਦੇ ਕੈਂਪ ‘ਚ ਸ਼ਾਮਿਲ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਕੈਂਪ ਵਿੱਚ ਹਾਜ਼ਰ ਨਾ ਹੋਣ ਵਾਲੇ ਵਿਭਾਗਾਂ ਵਿਰੁੱਧ ਬਣਦੀ ਕਾਰਵਾਈ ਦੇ ਦਿੱਤੇ ਨਿਰਦੇਸ਼  |
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪਿੰਡ ਭਾਂਖਰਪੁਰ ਤੋਂ ਸ਼ਰੂ ਕੀਤੇ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਅੱਜ ਲਾਲੜੂ ਸਰਕਲ ਦੇ ਪਿੰਡ ਬੈਰਮਾਜਰਾ ਵਿਖੇ ਹਲਕਾ ਵਿਧਾਇਕ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਅਤੇ ਹੋਰ ਪ੍ਰਸ਼ਾਸ਼ਨਿਕ ਟੀਮ ਦੀ ਅਗਵਾਈ ਵਿੱਚ ਸੁਵਿਧਾ ਕੈਂਪ ਲਾਇਆ ਗਿਆ। ਕੈਂਪ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ, ਸ਼ਿਕਾਇਤਾਂ ਲੈ ਕੇ ਆਏ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਜਾਇਜ਼ਾ ਲੈਣ ਲਈ ਪੁੱਜੇ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲੋਕਾਂ ਦੇ ਕੰਮ ਕਾਰ ਸੁਣ ਕੇ ਸਬੰਧਿਤ ਅਧਿਕਾਰੀਆਂ ਨੂੰ ਜਲਦ ਤੋ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਪਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਕੰਮਾਂ ਦੇ ਨਿਪਟਾਰੇ ਲਈ ਬੇਹਤਰੀਨ ਮੰਚ ਸਾਬਿਤ ਹੋ ਰਹੇ ਹਨ। ਵਧੇਰੇ ਜਾਣਕਾਰੀ ਦਿੰਦੇ ਹੋਏ ਐਮ ਐਲ ਏ ਰੰਧਾਵਾ ਨੇ ਦੱਸਿਆ ਅੱਜ ਜੋ ਕੈਂਪ ਪਿੰਡ ਬੈਰ ਮਾਜਰਾ ਵਿਖੇ ਲਗਾਇਆ ਗਿਆ ਹੈ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਅਤੇ ਪੰਜਾਬ ਸਰਕਾਰ ਦੀ ਪਹਿਲਕਦਮੀ ਸਦਕਾ ਇਹ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਕੁਝ ਵਿਭਾਗ ਹਾਜ਼ਰ ਨਹੀਂ ਹੋਏ, ਜਿਹੜੇ ਵਿਭਾਗ ਹਾਜ਼ਰ ਨਹੀਂ ਹੋਏ, ਉਨ੍ਹਾਂ ਖਿਲਾਫ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ ਅਤੇ ਜਿਹੜੇ ਅਫਸਰਾਂ ਵੱਲੋਂ ਕੁਤਾਹੀ ਕੀਤੀ ਜਾਵੇਗੀ ਉਨ੍ਹਾਂ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਵੱਲੋਂ ਇਹ ਵੀ ਕਿਹਾ ਕਿ ਇਹ ਕੈਂਪ ਆਮ ਜਨਤਾ ਦੇ ਫਾਇਦੇ ਲਈ ਲਾਏ ਗਏ ਹਨ, ਕਿਸੇ ਵੀ ਵਿਭਾਗ ਵੱਲੋਂ ਕੀਤੀ ਗਈ ਲਾਪਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ ਅਤੇ ਜਿਹੜਾ ਵੀ ਵਿਭਾਗ ਅੱਜ ਤੋਂ ਬਾਅਦ ਕੈਂਪ ਵਿੱਚੋਂ ਗੈਰਹਾਜ਼ਰ ਹੋਵੇਗਾ ਉਸ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਹਲਕਾ ਵਿਧਾਇਕ  ਰੰਧਾਵਾ ਦੇ ਨਾਲ ਇਸ ਮੌਕੇ ਕੈਂਪ ‘ਚ ਡੇਰਾਬੱਸੀ ਸਬ ਡਵੀਜ਼ਨ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਇਨ੍ਹਾਂ ਕੈਂਪਾਂ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਸਬੰਧਤ 406 ਸੇਵਾਵਾਂ ਹੈਲਪ ਲਾਈਨ ਨੰਬਰ 1076 ‘ਤੇ ਸੰਪਰਕ ਕਰਕੇ ਵੀ ਹਾਸਲ ਕੀਤੀਆਂ ਜਾ ਸਕਦੀਆਂ ਹਨ। ਇਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵਧੀਕ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਸੇਵਾਵਾਂ ਲਈ ਸੁਵਿਧਾ ਕੈਂਪ ਚ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ।   ਡੀ ਪੀ ਆਰ ਦੇ ਇੰਪੁੱਟ ਨਾਲ)

You might also like

Comments are closed.