ਮੋਹਾਲੀ ਪ੍ਰੈਸ ਕਲੱਬ ਦੀ ਚੋਣ 29 ਮਾਰਚ ਨੂੰ, ਗਵਰਨਿੰਗ ਬਾਡੀ ਭੰਗ,  - News On Radar India
News around you

ਮੋਹਾਲੀ ਪ੍ਰੈਸ ਕਲੱਬ ਦੀ ਚੋਣ 29 ਮਾਰਚ ਨੂੰ, ਗਵਰਨਿੰਗ ਬਾਡੀ ਭੰਗ, 

ਕੈਸ਼ੀਅਰ ਮਨਜੀਤ ਸਿੰਘ ਚਾਨਾ ਨੇ ਕਲੱਬ ਦੀ 2024-25 ਵਿੱਤੀ ਸਾਲ ਦੇ ਲੇਖੇ-ਜੋਖੇ ਦੀ ਰਿਪੋਰਟ ਪੇਸ਼ ਕੀਤੀ; ਹਰਿੰਦਰਪਾਲ ਸਿੰਘ ਹੈਰੀ ਨੂੰ ਮੁੱਖ ਚੋਣ ਕਮਿਸ਼ਨਰ ਦੀ ਜ਼ਿੰਮੇਵਾਰੀ ਸੌਂਪੀ ਗਈ

222
ਮੋਹਾਲੀ  : ਅੱਜ ਮੋਹਾਲੀ ਪ੍ਰੈਸ ਕਲੱਬ ਦੀ ਸਾਲਾਨਾ ਜਨਰਲ ਬਾਡੀ ਮੀਟਿੰਗ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ 65 ਦੇ ਕਰੀਬ ਰੈਗੂਲਰ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਦੌਰਾਨ ਸਮੂਹ ਹਾਜ਼ਰ ਮੈਂਬਰਾਨ ਨੂੰ ਕਲੱਬ ਦੀਆਂ ਸਾਲਾਨਾ ਗਤੀਵਿਧੀਆਂ ਸਬੰਧੀ ਹਾਊਸ ਨੂੰ ਜਾਣੂੰ ਕਰਵਾਇਆ ਗਿਆ।
ਇਸ ਮੌਕੇ  ਮੌਜੂਦਾ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਵਲੋਂ ਹਾਊਸ ਦੀ ਸਰਬਸੰਮਤੀ ਨਾਲ ਮੌਜੂਦਾ ਕਾਰਜਕਾਰਨੀ ਭੰਗ ਕਰਕੇ 29 ਮਾਰਚ ਨੂੰ ਕਲੱਬ ਦੀਆਂ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ।
ਕਲੱਬ ਦੇ ਕੈਸ਼ੀਅਰ ਮਨਜੀਤ ਸਿੰਘ ਚਾਨਾ ਵਲੋਂ ਕਲੱਬ ਦੀ 2024-25 ਵਿੱਤੀ ਸਾਲ ਦੇ ਲੇਖੇ-ਜੋਖੇ ਦੀ ਰਿਪੋਰਟ ਪੇਸ਼ ਕੀਤੀ ਗਈ। ਉਪਰੰਤ ਜਨਰਲ ਸਕੱਤਰ ਗੁਰਮੀਤ ਸਿੰਘ ਸ਼ਾਹੀ ਵਲੋਂ ਕਲੱਬ ਦੀਆਂ ਸਾਲਾਨਾ ਗਤੀਵਿਧੀਆਂ ਬਾਰੋੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਇਸ ਉਤੇ ਵਿਚਾਰ ਕਰਦਿਆਂ ਜਨਰਲ ਬਾਡੀ ਨੇ ਦੋਹਾਂ ਰਿਪੋਰਟਾਂ ਨੂੰ ਬਿਨਾਂ ਕਿਸੇ ਸੋਧ ਤੋਂ  ਹੂਬਹੂ ਪਾਸ ਕਰ ਦਿੱਤਾ। ਇਸ ਮੌਕੇ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਨੇ ਮੌਜੂਦਾ ਜਨਰਲ ਬਾਡੀ ਨੂੰ ਭੰਗ ਕਰਨ ਦਾ ਐਲਾਨ ਕੀਤਾ ਅਤੇ ਅਗਲੀ ਗਵਰਨਿੰਗ ਬਾਡੀ ਦੀ ਸਥਾਪਤੀ ਲਈ ਚੋਣ 29 ਮਾਰਚ 2025 ਨੂੰ ਕਰਵਾਉਣ ਦਾ ਮਤਾ ਪਾਸ ਕੀਤਾ ਗਿਆ।
ਇਸ ਮੌਕੇ ਸਰਬਸੰਮਤੀ ਨਾਲ ਹਰਿੰਦਰਪਾਲ ਸਿੰਘ ਹੈਰੀ ਨੂੰ ਮੁੱਖ ਚੋਣ ਕਮਿਸ਼ਨਰ ਅਤੇ ਅਮਰਦੀਪ ਸਿੰਘ ਸੈਣੀ ਤੇ ਕੁਲਵਿੰਦਰ ਸਿੰਘ ਬਾਵਾ ਨੂੰ ਨਿਰਪੱਖ ਚੋਣਾਂ ਕਰਵਾਉਣ ਲਈ ਚੋਣ ਕਮਿਸ਼ਨਰ ਦੀ ਜ਼ਿੰਮੇਵਾਰੀ ਸੌਂਪੀ ਗਈ।
ਇਸ ਮੌਕੇ ਗਵਰਨਿੰਗ ਬਾਡੀ ਦੇ ਮੈਂਬਰਾਨ ਸੀਨੀਅਰ ਮੀਤ ਪ੍ਰਧਾਨ ਸੁਸ਼ੀਲ ਗਰਚਾ, ਮੀਤ ਪ੍ਰਧਾਨ ਰਾਜੀਵ ਤਨੇਜਾ ਤੇ ਵਿਜੇ ਕੁਮਾਰ, ਜੁਆਇੰਟ ਸਕੱਤਰ ਨੀਲਮ ਠਾਕੁਰ ਅਤੇ ਮਾਇਆ ਰਾਮ, ਜਥੇਬੰਦਕ ਸਕੱਤਰ ਧਰਮ ਸਿੰਘ ਤੋਂ ਇਲਾਵਾ ਮੈਂਬਰਾਨ ਵੈਟਰਨ ਪੱਤਰਕਾਰ ਧਰਮਪਾਲ ਉਪਾਸਕ ਅਤੇ ਗੁਰਮੀਤ ਸਿੰਘ ਰੰਧਾਵਾ, ਕੁਲਵਿੰਦਰ ਸਿੰਘ ਬਾਵਾ, ਬਲਜੀਤ ਸਿੰਘ ਮਰਵਾਹਾ, ਹਰਦੇਵ ਚੌਹਾਨ, ਜਸਵਿੰਦਰ ਰੂਪਾਲ, ਰਾਜਿੰਦਰ ਸਿੰਘ ਤੱਗੜ, ਮੰਗਤ ਸਿੰਘ ਸੈਦਪੁਰ, ਅਮਰਜੀਤ ਸਿੰਘ, ਅਰੁਣ ਸ਼ਰਮਾ, ਨੇਹਾ ਵਰਮਾ, ਰਣਜੀਤ ਧਾਲੀਵਾਲ, ਧਰਮਿੰਦਰ ਸਿੰਗਲਾ, ਵਿਜੇ ਪਾਲ ਸਿੰਘ, ਮਹੀਪਾਲ ਸਿੰਘ ਵਾਲੀਆ, ਐਚ.ਐਸ. ਭੱਟੀ, ਹਰਪ੍ਰੀਤ ਸੋਢੀ, ਅਮਰਦੀਪ ਸੈਣੀ, ਮਲਕੀਤ ਸਿੰਘ ਸੈਣੀ, ਸੰਜੀਵ ਸ਼ਰਮਾ, ਰਾਜੀਵ ਸਚਦੇਵਾ, ਕੁਲਵੰਤ ਕੋਟਲੀ, ਪ੍ਰਿਤਪਾਲ ਸਿੰਘ ਸੋਢੀ, ਅਨਿਲ ਕੁਮਾਰ ਗਰਗ, ਵਿਜੇ ਪਾਲ, ਸੰਦੀਪ ਬਿੰਦਰਾ, ਰਾਕੇਸ਼ ਹਮਪਾਲ, ਰਿਤਿਸ਼ ਨਾਹਰ, ਗੁਰਜੀਤ ਸਿੰਘ ਸੋਢੀ, ਤਰਲੋਚਨ ਸਿੰਘ, ਰਵਿੰਦਰ ਕੁਮਾਰ, ਅਨਿਲ ਕੁਮਾਰ ਗਰਗ, ਅਮਰਪਾਲ ਸਿੰਘ ਨੂਰਪੁਰੀ, ਸਾਗਰ ਪਾਹਵਾ, ਸਮੇਤ ਵੱਡੀ ਗਿਣਤੀ ਵਿਚ ਮੈਂਬਰ ਹਾਜ਼ਰ ਸਨ।
You might also like

Comments are closed.

Join WhatsApp Group