ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਉੱਘੇ ਕਾਮੇਡੀਅਨ ਡਾ. ਜਸਵਿੰਦਰ ਭੱਲਾ ਦੇ
ਅਕਾਲ ਚਲਾਣੇ ਉਤੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੀ ਧਰਮ ਪਤਨੀ ਪਰਮਦੀਪ ਭੱਲਾ, ਬੇਟੇ ਪੁਖਰਾਜ ਭੱਲਾ ਅਤੇ ਜਸਵਿੰਦਰ ਭੱਲਾ ਦੇ ਸਾਥੀ ਬਾਲ ਮੁਕੰਦ ਸ਼ਰਮਾ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸੂਚਨਾ ਕਮਿਸ਼ਨਰ ਡਾ ਭੁਪਿੰਦਰ ਸਿੰਘ ਬਾਠ ਵੀ ਹਾਜ਼ਰ ਸਨ।
ਮੀਤ ਹੇਅਰ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਹ ਇਕੱਲਾ ਪਰਿਵਾਰ ਦਾ ਘਾਟਾ ਨਹੀਂ ਸਗੋਂ ਸਮੁੱਚੇ ਸਮਾਜ ਅਤੇ ਪੰਜਾਬੀਆਂ ਦਾ ਘਾਟਾ ਹੈ। ਜਸਵਿੰਦਰ ਭੱਲਾ ਨੇ ਵਿਅੰਗ ਦੇ ਆਪਣੇ ਖ਼ਾਸ ਅੰਦਾਜ਼ ਅਤੇ ਸ਼ੈਲੀ ਨਾਲ ਵਿਲੱਖਣ ਪਛਾਣ ਛੱਡੀ ਹੈ, ਜੋ ਛਣਕਾਟਾ ਕੈਸੇਟਾਂ ਤੋਂ ਲੈ ਕੇ ਪੰਜਾਬੀ ਫਿਲਮਾਂ ਰਾਹੀਂ ਸਭ ਦੇ ਹਰਮਨ ਪਿਆਰੇ ਕਲਾਕਾਰ ਸਨ। ਉਨ੍ਹਾਂ ਕਿਹਾ ਕਿ ਇਹ ਘਾਟਾ ਹਮੇਸ਼ਾ ਲਈ ਨਾ ਪੂਰਿਆ ਜਾਣ ਵਾਲਾ ਹੈ।
Comments are closed.