103 ਸਾਲਾਂ ਬੇਗਮ ਮੁਨੱਵਰ- ਉਨ-ਨਿਸ਼ਾ ਸਵਰਗਵਾਸ-ਵਿਧਾਇਕ ਅਮਰਗੜ੍ਹ ਅਤੇ ਮਾਲੇਰਕੋਟਲਾ ਸਮੇਤ ਏ.ਡੀ.ਜੀ.ਪੀ.ਅਤੇ ਡਿਪਟੀ ਕਮਿਸ਼ਨਰ ਵਲੋਂ ਦੁੱਖ ਪ੍ਰਗਟਾਵਾ
ਮਾਲੇਰਕੋਟਲਾ: ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਅਤੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਮਾਲੇਰਕੋਟਲਾ ਦੇ ਨਵਾਬ ਸ਼ੇਰ ਮੁਹੰਮਦ ਖਾਨ ਸਾਹਿਬ ਦੇ ਪਰਿਵਾਰ ਦੇ ਆਖਰੀ ਮੈਂਬਰ 103 ਸਾਲਾਂ ਬੇਗਮ ਮੁਨੱਵਰ-ਉਨ-ਨਿਸ਼ਾ ਸੁਪਤਨੀ ਨਵਾਬ-ਇਫਤਿਖਾਰ-ਅਲੀ-ਖਾਨ ਦੀ ਮੌਤ ‘ਤੇ ਅਫ਼ਸੋਸ ਜਾਹਿਰ ਕੀਤਾ।
ਦੋਵੇਂ ਵਿਧਾਇਕਾਂ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ
ਅਤੇ ਪਰਿਵਾਰ ਨੂੰ ਰੱਬ ਦਾ ਭਾਣਾ ਮੰਨਣ ਦਾ ਬਲ ਬਖਸ਼ਣ । ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਏ.ਡੀ.ਜੀ.ਪੀ.(ਆਈ.ਟੀ.ਬੀ.ਪੀ) ਹਰਪ੍ਰੀਤ ਸਿੰਘ ਸਿੱਧੂ ਨੇ ਅਤੇ ਡਿਪਟੀ ਕਮਿਸ਼ਨਰ ਡਾ.ਪੱਲਵੀ ਨੇ ਵੀ ਇਸ ਮੌਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਵਿਧਾਇਕਾਂ ਤੋਂ ਇਲਾਵਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਾਕੀਬ ਅਲੀ ਰਾਜਾ, ਏ.ਡੀ.ਜੀ.ਪੀ.(ਆਈ.ਟੀ.ਬੀ.ਪੀ), ਐਸ.ਡੀ.ਐਮ. ਸ੍ਰੀ ਹਰਬੰਸ ਸਿੰਘ ਅਤੇ ਡੀ.ਐਸ.ਪੀ. ਕੁਲਦੀਪ ਸਿੰਘ ਨੇ ਰੀਥਾਂ ਰੱਖਕੇ ਸ਼ਰਧਾ ਦੇ ਫੁੱਲ ਵੀ ਭੇਂਟ ਕੀਤੇ।
ਇਸ ਮੌਕੇ ਅਜੀਜ ਉੱਲ ਹੱਕ ਉਫ ਅਜ਼ੀਜ਼ ਮੀਆ,ਸ੍ਰੀ ਕਮਲਜੀਤ ਸਿੰਘ ਬੋਪਾਰਾਏ,ਕਾਰਜ ਸਾਧਕ ਅਫ਼ਸਰ ਸ੍ਰੀ ਅਪਰਅਪਾਰ ਸਿੰਘ,ਐਮ.ਈ. ਜਸਵੀਰ ਸਿੰਘ, ਚੌਧਰੀ ਸ਼ਮੂਸ਼ਦੀਨ,ਅਸਰਫ ਅਬਦੁੱਲਾ ਤੋਂ ਇਲਾਵਾ ਸ਼ਹਿਰ ਨਿਵਾਸੀ ਮੌਜੂਦ ਸਨ।
Comments are closed.