ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰੇ ਸਕੂਲਾਂ ਵਿੱਚ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਠੰਢ ਵਧਣ ਦੇ ਮੱਦੇਨਜ਼ਰ ਪੰਜਾਬ
ਸੂਬੇ ਦੇ ਦਸਵੀਂ ਤੱਕ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।
ਸੂਬੇ ਦੇ ਦਸਵੀਂ ਤੱਕ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।
ਸਰਕਾਰ ਦੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਖ਼ਰਾਬ ਮੌਸਮ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਨਾਲ ਬੱਚਿਆਂ ਦੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਜਾਣ ਵਾਲੇ ਵਿਦਿਆਰਥੀਆਂ ਦੇ ਵਡੇਰੇ ਹਿੱਤਾਂ ਲਈ ਇਹ ਹੁਕਮ ਜ਼ਰੂਰੀ ਹੈ ਅਤੇ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰੇਕ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
Comments are closed.