ਜਵਾਹਰ ਨਵੋਦਿਆ ਵਿਦਿਆਲਿਆ ਰਕੌਲੀ 'ਚ ਸਾਲ 2025-2026 ਨੌਵੀਂ ਜਮਾਤ ਦੇ ਦਾਖਿਲੇ ਵਾਸਤੇ ਰਜਿਸਟੇ੍ਰਸ਼ਨ ਸ਼ੁਰੂ - News On Radar India

ਜਵਾਹਰ ਨਵੋਦਿਆ ਵਿਦਿਆਲਿਆ ਰਕੌਲੀ ‘ਚ ਸਾਲ 2025-2026 ਨੌਵੀਂ ਜਮਾਤ ਦੇ ਦਾਖਿਲੇ ਵਾਸਤੇ ਰਜਿਸਟੇ੍ਰਸ਼ਨ ਸ਼ੁਰੂ

254
ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਆਧੁਨਿਕ ਤੇ ਮਿਆਰੀ ਸਿੱਖਿਆ ਦੇਣ ਲਈ ਮੋਹਾਲੀ ਜ਼ਿਲ੍ਹੇ ਦੇ ਪਿੰਡ ਰਕੌਲੀ ਵਿਚ ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਸਹਿ-ਸਿੱਖਿਆ ਵਾਲੇ ਰਿਹਾਇਸ਼ੀ ਪੀ.ਐਮ.ਸ੍ਰੀ. ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਵਿਚ ਅਗਲੇ ਵਿੱਦਿਅਕ ਸਾਲ 2025-2026 ਦੀ ਨੌਵੀਂ ਜਮਾਤ ਲਈ ਇਸ ਵਿੱਦਿਅਕ ਸਾਲ 2024-2025 ਵਿੱਚ ਅੱਠਵੀਂ ਜਮਾਤ ਵਿਚ ਪੜ੍ਹਦੇ ਵਿਦਿਆਰਥੀਆਂ ਲਈ ਆਨਲਾਈਨ ਰਜਿਸਟੇ੍ਰਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਪ੍ਰਿੰਸੀਪਲ ਦੀਪਤੀ ਭਟਨਾਗਰ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਮਾਪੇ ਮੁਹਾਲੀ ਜ਼ਿਲ੍ਹੇ ਦੇ ਪੱਕੇ ਵਸਨੀਕ ਹੋਣ, ਵਿਦਿਆਰਥੀ ਅੱਠਵੀਂ ਜਮਾਤ ਵਿੱਚ ਪੜ੍ਹਦਾ ਹੋਣਾ ਚਾਹੀਦਾ ਹੈ। ਉਸ ਦਾ ਜਨਮ 01.05.2010 ਤੋਂ 31.07.2012 (ਦੋਹਾਂ ਤਰੀਕਾਂ ਸਮੇਤ) ਤੱਕ ਹੋਇਆ ਹੋਵੇ, ਓ.ਬੀ.ਸੀ. ਵਰਗ ਦੇ ਵਿਦਿਆਰਥੀਆਂ ਦੇ ਮਾਪੇ ਸੇਵਾ ਕੇਂਦਰ ਤੋਂ ਪਤਾ ਕਰ ਲੈਣ ਕਿ ਉਹ ਕੇਂਦਰੀ ਸੂਚੀ ਵਿਚ ਪੰਜਾਬ ਦੇ ਓ.ਬੀ.ਸੀ.ਵਿਚ ਆਉਂਦੇ ਹਨ ਜਾਂ ਨਹੀਂ। ਜੇਕਰ ਨਹੀਂ ਆਉਂਦੇ ਤਾਂ ਜਨਰਲ ਵਰਗ ਵਿਚ ਰਜਿਸ਼ਟ੍ਰੇਸ਼ਨ ਕਰਾਉਣ। ਉਨ੍ਹਾਂ ਕਿਹਾ ਕਿ ਆਨਲਾਈਨ ਲਿੰਕ http://cbseitms.nic.in/2024/nvix  ‘ਤੇ ਰਜਿਸ਼ਟ੍ਰੇਸ਼ਨ ਕਰਾਉਣ ਦੀ ਆਖ਼ਰੀ ਮਿਤੀ 30 ਅਕਤੂਬਰ, 2024 ਹੈ। ਉਨ੍ਹਾਂ ਦੱਸਿਆ ਕਿ ਚੋਣ ਪ੍ਰੀਖਿਆ 08.02.2025 ਨੂੰ ਮੋਹਾਲੀ ਜ਼ਿਲ੍ਹੇ ਦੇ ਚੋਣ ਸੈਂਟਰਾਂ ਵਿਚ ਹੋਵੇਗੀ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਕਰਨ ਤੋਂ ਪਹਿਲਾਂ ਪ੍ਰੌਸਪੈਕਟਸ ਵਿਚ ਸਾਰੀਆਂ ਸ਼ਰਤਾਂ ਪੜ੍ਹ ਲਈਆਂ ਜਾਣ।  (ਡੀ.ਪੀ.ਆਰ. ਦੇ ਇਨਪੁਟ ਨਾਲ)
Advertisements
You might also like

Comments are closed.

Join WhatsApp Group