ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਸ਼ਿਸ਼ਟਾਚਾਰ ਮੁਲਾਕਾਤ - News On Radar India
News around you

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਸ਼ਿਸ਼ਟਾਚਾਰ ਮੁਲਾਕਾਤ

48

ਚੰਡੀਗੜ੍ਹ :  ਹਰਿਆਣਾ ਦੇ ਮੁੱਖ ਮੰਤਰੀ  ਨਾਇਬ ਸਿੰਘ ਸੈਣੀ ਨਾਲ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ  ਨੇ ਸ਼ਿਸ਼ਟਾਚਾਰ ਮੁਲਾਕਾਤ  ਹੋਈ।

ਬਾਬਾ ਗੁਰਿੰਦਰ ਸਿੰਘ ਢਿੱਲੋਂ ਸ਼ੁੱਕਰਵਾਰ ਨੂੰ ਚੰਡੀਗੜ੍ਹ ਸਥਿਤ ‘ਸੰਤ ਕਬੀਰ ਕੁਟੀਰਪਹੁੰਚੇ। ਇਸ ਮੌਕੇ ਮੁੱਖ ਮੰਤਰੀ ਨੇ ਪਰਿਵਾਰ ਸਮੇਤ ਬਾਬਾ ਗੁਰਿੰਦਰ ਸਿੰਘ ਢਿੱਲੋਂ   ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਮੁਲਾਕਾਤ ਦੌਰਾਨ ਅਧਿਆਤਮਿਕ ਅਤੇ ਸਮਾਜਿਕ ਵਿਸ਼ਿਆਂ ‘ਤੇ ਸੰਖੇਪ ਚਰਚਾ ਵੀ ਹੋਈ।                    ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੀ ਧਰਮ-ਪਤਨੀ ਸੁਮਨ ਸੈਣੀ ਅਤੇ ਪੁਤ੍ਰ ਵੀ ਬਾਬਾ ਜੀ ਨੂੰ ਮਿਲੇ। ਓਨਾ ਨੇ ਬਾਬਾ ਜੀ  ਨੂੰ  ਸਮ੍ਰਿਤੀ ਚਿੰਨ੍ਹ ਭੇਂਟ ਕੀਤਾ ਅਤੇ ਸ਼ਾਲ ਉਡਾ ਕੇ ਸਨਮਾਨਿਤ ਕੀਤਾ |

ਮੁੱਖ ਮੰਤਰੀ ਨੇ ਸਮਾਜ ਵਿੱਚ ਸਦਭਾਵਨਾ ਅਤੇ ਨੈਤਿਕ ਕਦਰਾਂ-ਕੀਮਤਾਂ ਦੇ ਪ੍ਰਸਾਰ ਵਿੱਚ ਬਾਬਾ ਗੁਰਿੰਦਰ ਸਿੰਘ ਢਿੱਲੋਂ   ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਇਹ ਮੁਲਾਕਾਤ ਸੁਖਾਵੇਂ ਮਾਹੌਲ ਵਿੱਚ ਸੰਪੰਨ ਹੋਈ।

You might also like

Leave A Reply

Your email address will not be published.

Join WhatsApp Group